ਲਖੀਮਪੁਰ ਖੀਰੀ ਕਾਂਡ: ਯੂਪੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ। 26 ਅਕਤੂਬਰ ਨੂੰ ਸੁਪਰੀਮ ਕੋਰਟ ’ਚ ਕੇਸ ਦੀ ਸੁਣਵਾਈ ਹੋਵੇਗੀ, ਕਿਉਂਕਿ ਰਾਜ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।

Leave a Reply

Your email address will not be published. Required fields are marked *