ਵਿਰਾਟ ਕੋਹਲੀ ਦੀ 9 ਮਹੀਨਿਆਂ ਦੀ ਧੀ ਨੂੰ ਰੇਪ ਦੀ ਧਮਕੀ ਮਗਰੋਂ ਐਕਸ਼ਨ ’ਚ ਦਿੱਲੀ ਮਹਿਲਾ ਕਮਿਸ਼ਨ

ਨਵੀਂ ਦਿੱਲੀ : ਆਪਣੇ ਮੁਸਲਿਮ ਟੀਮਮੇਟ ਦਾ ਪੱਖ ਲੈਣ ਕਾਰਨ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਦੀ ਧੀ ਨੂੰ ਮਿਲੀ ਜਬਰ-ਜ਼ਿਨਾਹ ਦੀ ਧਮਕੀ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਇਸ ਸ਼ਰਮਨਾਕ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿਚ ਤੁਰੰਤ ਐਫ.ਆਈ.ਆਰ. ਦਰਜ ਕਰਨ ਅਤੇ ਦੋਸ਼ੀਆਂ ਨੂੰ ਲੱਭ ਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਅਜਿਹੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਸਮਾਜ ਦੇ ਹਿੱਤ ਲਈ ਬੇਹੱਦ ਜ਼ਰੂਰੀ ਹੈ। ਕ੍ਰਿਕਟ ਮੈਚ ਵਿੱਚ ਪਾਕਿਸਤਾਨ ਹੱਥੋਂ ਭਾਰਤ ਦੀ ਹਾਰ ਪਿੱਛੋਂ ਵਿਰਾਟ ਕੋਹਲੀ ਨੇ ਆਪਣੇ ਸਾਥੀ ਅਤੇ ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਦਾ ਸਮਰਥਨ ਕੀਤਾ, ਜਿਸ ’ਤੇ ਉਨ੍ਹਾਂ ਦੇ ਧਰਮ ਨੂੰ ਲੈ ਕੇ ਹਮਲਾ ਕੀਤਾ ਜਾ ਰਿਹਾ ਸੀ ਅਤੇ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ।

Leave a Reply

Your email address will not be published. Required fields are marked *