ਪੱਛਮੀ ਬੰਗਾਲ ਵਿਧਾਨ ਸਭਾ ’ਚ BSF ਦਾ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਨੇ ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮੰਗਲਵਾਰ ਨੂੰ ਇਕ ਮਤਾ ਪਾਸ ਕੀਤਾ ਹੈ। ਹਾਲਾਂਕਿ ਸਦਨ ਵਿਚ ਭਾਜਪਾ ਪਾਰਟੀ ਦੇ ਵਿਧਾਇਕਾਂ ਨੇ ਮਤੇ ਦਾ ਵਿਰੋਧ ਕੀਤਾ। ਪੰਜਾਬ ਤੋਂ ਬਾਅਦ ਵਿਧਾਨ ਸਭਾ ਇਸ ਤਰ੍ਹਾਂ ਦਾ ਮਤਾ ਪੇਸ਼ ਕਰਨ ਅਤੇ ਉਸ ਨੂੰ ਪਾਸ ਕਰਨ ਵਾਲਾ ਬੰਗਾਲ ਦੂਜਾ ਦੇਸ਼ ਹੋ ਗਿਆ ਹੈ। 

ਸੂਬੇ ਦੇ ਸੰਸਦੀ ਕਾਰਜ ਮੰਤਰੀ ਪਾਰਥ ਚੈਟਰਜੀ ਨੇ ਸਦਨ ਦੀ ਪ੍ਰਕਿਰਿਆ ਅਤੇ ਕੰਮ ਸੰਚਾਲਨ ਨਿਯਮਾਵਲੀ ਦੇ ਨਿਯਮਾਂ ਦੀ ਸੰਖਿਆ 169 ਤਹਿਤ ਮਤਾ ਪੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਦਾ ਦਾਇਰਾ ਵਧਾਉਣ ਨਾਲ ਦੇਸ਼ ਦੇ ਸੰਘੀ ਢਾਂਚੇ ’ਤੇ ਸੱਟ ਵਜੇਗੀ। 

ਵਿਧਾਨ ਸਭਾ ’ਚ ਮਤੇ ਨੂੰ 63 ਦੇ ਮੁਕਾਬਲੇ 112 ਵੋਟਾਂ ਨਾਲ ਪਾਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀ. ਐੱਸ. ਐੱਫ. ਐਕਟ ’ਚ ਸੋਧ ਕੀਤੀ ਹੈ, ਤਾਂ ਕਿ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਦੇ ਦਾਇਰੇ ਤੱਕ ਹੁਣ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ, ਜ਼ਬਤੀ ਅਤੇ ਗਿ੍ਰਫ਼ਤਾਰੀ ਦੀ ਕਾਰਵਾਈ ਕਰ ਸਕੇ।

Leave a Reply

Your email address will not be published. Required fields are marked *