ਇੰਡੀਆ ਗੇਟ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਲਗਾਇਆ ਜਾਵੇਗਾ ਬੁੱਤ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇੰਡੀਆ ਗੇਟ ‘ਤੇ ਮਹਾਨ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਗ੍ਰੇਨਾਈਟ ਬੁੱਤ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਦਾ ਇਹ ਐਲਾਨ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਕੇਂਦਰ ਸਰਕਾਰ ਇੰਡੀਆ ਗੇਟ ‘ਤੇ ਅਮਰ ਜਵਾਨ ਜੋਤੀ ਦੀ ਲਾਟ ਨੂੰ ਰਾਸ਼ਟਰੀ ਯੁੱਧ ਸਮਾਰਕ ‘ਤੇ ਬਲਦੀ ਲਾਟ ਨਾਲ ਮਿਲਾਉਣ ਲਈ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ। ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ‘ਅਜਿਹੇ ਸਮੇਂ ਵਿੱਚ ਜਦੋਂ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਇੰਡੀਆ ਗੇਟ ‘ਤੇ ਉਨ੍ਹਾਂ ਦਾ ਵਿਸ਼ਾਲ ਗ੍ਰੇਨਾਈਟ ਬੁੱਤ ਸਥਾਪਤ ਕੀਤਾ ਜਾਵੇਗਾ,ਜਦੋਂ ਤੱਕ ਇਹ ਬੁੱਤ ਤਿਆਰ ਨਹੀਂ ਹੋ ਜਾਂਦਾ ਉਦੋਂ ਤੱਕ ਉਸ ਸਥਾਨ ’ਤੇ ਹੋਲੋਗ੍ਰਾਮ ਬੁੱਤ ਲਗਾਇਆ ਜਾਵੇਗਾ। ਇਸ ਹੋਲੋਗ੍ਰਾਮ ਬੁੱਤ ਦਾ ਉਹ 23 ਜਨਵਰੀ ਨੂੰ ਨੇਤਾਜੀ ਦੇ ਜਯੰਤੀ ਮੌਕੇ ਉਦਘਾਟਨ ਕਰਨਗੇ।’

Leave a Reply

Your email address will not be published. Required fields are marked *