ਈਡੀ ਸਤਿੰਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਅਸੀਂ ਚੰਨੀ ਵਾਂਗ ਰੌਲਾ ਨਹੀਂ ਪਾਵਾਂਗੇ: ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਈਡੀ ਪੰਜਾਬ ਚੋਣਾਂ ਤੋਂ ਪਹਿਲਾਂ ਅਗਲੇ ਕੁਝ ਦਿਨਾਂ ‘ਚ ਸਤਿੰਦਰ ਜੈਨ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਕੇਂਦਰ ਸਰਕਾਰ ਨੇ ਜੈਨ ‘ਤੇ ਪਹਿਲਾਂ ਦੋ ਵਾਰ ਛਾਪੇਮਾਰੀ ਕੀਤੀ ਪਰ ਕੁਝ ਨਹੀਂ ਮਿਲਿਆ। ਜੇ ਈਡੀ ਮੁੜ ਆਉਣਾ ਚਾਹੁੰਦੀ ਹੈ ਤਾਂ ਉਸ ਦਾ ਸਵਾਗਤ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਵੀ ਭਾਜਪਾ ਨੂੰ ਲੱਗਦਾ ਹੈ ਕਿ ਉਹ ਚੋਣਾਂ ਹਾਰ ਰਹੀ ਹੈ ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਕੰਮ ’ਤੇ ਲਗਾ ਦਿੰਦੀ ਹੈ ਪਰ ਅਸੀਂ ਨਹੀਂ ਡਰਦੇ ਕਿਉਂਕਿ ਜਦੋਂ ਤੁਸ਼ੀ ਸੱਚਾਈ ਦੇ ਰਾਹ ’ਤੇ ਚਲਦੇ ਹੋ ਤਾਂ ਰੁਕਾਵਟਾਂ ਆਉਂਦੀਆਂ ਹਨ। ਜੇਕਰ ਕੇਂਦਰ ਸਰਕਾਰ ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਹੋਰ ਏਜੰਸੀਆਂ ਭੇਜਣਾ ਚਾਹੁੰਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ। ਕੇਜਰੀਵਾਲ ਨੇ ਕਿਹਾ, ‘ਅਸੀਂ ਚੰਨੀ ਜੀ ਵਾਂਗ ਰੌਲਾ ਨਹੀਂ ਪਾਵਾਂਗੇ, ਚੰਨੀ ਜੀ ਵਾਂਗ ਪ੍ਰੇਸ਼ਾਨ ਨਹੀਂ ਹੋਵਾਂਗੇ। ਅਸੀਂ ਕੁਝ ਵੀ ਗਲਤ ਨਹੀਂ ਕੀਤਾ ਹੈ, ਇਸ ਲਈ ਸਾਨੂੰ ਕੋਈ ਡਰ ਨਹੀਂ ਹੈ।’

Leave a Reply

Your email address will not be published. Required fields are marked *