ਦੇਸ਼ ’ਚ ਕਰੋਨਾ ਦੇ 234281 ਨਵੇਂ ਮਰੀਜ਼ ਤੇ 893 ਮੌਤਾਂ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ 2,34,281 ਲੋਕਾਂ ਦੇ ਕਰੋਨਾ ਪੀੜਤ ਹੋਣ ਤੋਂ ਬਾਅਦ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4.10 ਕਰੋੜ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ 893 ਕਰੋਨਾ ਮਰੀਜ਼ਾਂ ਦੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 4,94,091 ਹੋ ਗਈ ਹੈ।