ਮਨੀਪੁਰ ਵਿਧਾਨ ਸਭਾ ’ਚ ਆਖਰੀ ਪੜਾਅ ਲਈ ਵੋਟਿੰਗ

ਇੰਫਾਲ: ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਅੱਜ ਸਵੇਰੇ 7 ਵਜੇ ਮਨੀਪੁਰ ਦੀਆਂ 22 ਸੀਟਾਂ ਲਈ ਵੋਟਿੰਗ ਸ਼ੁਰੂ ਹੋਈ। ਸਖ਼ਤ ਸੁਰੱਖਿਆ ਅਤੇ ਕੋਵਿਡ-19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਦੇ ਵਿਚਕਾਰ ਰਾਜ ਦੇ ਛੇ ਜ਼ਿਲ੍ਹਿਆਂ ਦੇ 1,247 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ। ਇਸ ਪੜਾਅ ਵਿੱਚ ਕੁੱਲ 8.38 ਲੱਖ ਵੋਟਰ ਹਨ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਧਰੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ ਹੈ।

Leave a Reply

Your email address will not be published. Required fields are marked *