ਮੋਦੀ ਸਰਕਾਰ ਨੇ ਮੁਲਕਾਂ ਨਾਲ ਰਿਸ਼ਤੇ ਤਬਾਹ ਕੀਤੇ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਗੁਆਂਢ ’ਚ ਦੋਸਤਾਂ ਤੋਂ ਬਿਨਾਂ ਰਹਿਣਾ ਖ਼ਤਰਨਾਕ ਹੈ। ਊਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਪਿਛਲੇ ਇਕ ਦਹਾਕੇ ਤੋਂ ਜ਼ਿਆਦਾ ਸਮੇਂ ’ਚ ਮੁਲਕਾਂ ਨਾਲ ਬਣਾੲੇ ਗਏ ਸਬੰਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਬਾਹ ਕਰ ਦਿੱਤੇ ਹਨ। ਟਵਿਟਰ ’ਤੇ ਊਨ੍ਹਾਂ ਸਰਕਾਰ ’ਤੇ ਹਮਲਾ ਕਰਦਿਆਂ ‘ਦਿ ਇਕੌਨੋਮਿਸਟ’ ਦੀ ਰਿਪੋਰਟ ਵੀ ਨੱਥੀ ਕੀਤੀ ਹੈ ਜਿਸ ’ਚ ਬੰਗਲਾਦੇਸ਼ ਨਾਲ ਭਾਰਤ ਦੇ ਸਬੰਧ ਕਮਜ਼ੋਰ ਹੋਣ ਅਤੇ ਚੀਨ ਨਾਲ ਰਿਸ਼ਤੇ ਮਜ਼ਬੂਤ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਕਾਂਗਰਸ ਵੱਲੋਂ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਦੀ ਲਗਾਤਾਰ ਆਲੋਚਨਾ ਕੀਤੀ ਜਾ ਰਹੀ ਹੈ।