ਮੋਦੀ ਨੇ ਭਾਈ ਤਾਰੂ ਸਿੰਘ ਨੂੰ ਕੀਤਾ ਨਮਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਨੂੰ ਉਨ੍ਹਾਂ ਦੇ 300ਵੇਂ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕੀਤੀ। ਭਾਈ ਤਾਰੂ ਸਿੰਘ ਨੇ ਸਿੱਖੀ ਸਿਦਕ ਨਾਲ ਨਿਭਾਉਂਦਿਆਂ 1745 ਵਿੱਚ ਸ਼ਹੀਦੀ ਦਿੱਤੀ ਸੀ। ਸ੍ਰੀ ਮੋਦੀ ਨੇ ਟਵੀਟ ਵਿੱਚ ਕਿਹਾ ਕਿ ਭਾਈ ਤਾਰੂ ਸਿੰਘ ਦਾ ਨਾਮ ਹਮੇਸ਼ਾਂ ਹਿੰਮਤ ਅਤੇ ਨਿਡਰਤਾ ਦਾ ਪ੍ਰਤੀਕ ਬਣਿਆ ਰਹੇਗਾ। ਉਨ੍ਹਾਂ ਦੇ 300 ਵੇਂ ਜਨਮ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਨਮਨ ਕਰਦਾ ਹਾਂ।

Leave a Reply

Your email address will not be published. Required fields are marked *