ਹਰੀਸ਼ ਰਾਵਤ ਦਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਦੇ ਤਿੰਨ ਦੌਰੇ ਲਈ ਪੁੱਜ ਗਏ ਹਨ ਜੋ ਪੰਜਾਬ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢੀ ਜਾਣ ਵਾਲੀ ਟਰੈਕਟਰ ਰੈਲੀ ਵਿਚ ਹਿੱਸਾ ਲੈਣਗੇ। ਉਹ ਕਾਂਗਰਸ ਪਾਰਟੀ ਦੀ ਅੰਦਰਲੀ ਧੜੇਬੰਦੀ ਸੁਲਝਾਉਣ ਤੇ ਇਕਜੁੱਟਤਾ ਲਈ ਚੰਡੀਗੜ੍ਹ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਨਾਂ ਆਗੂਆਂ ਨਾਲ ਮੀਟਿੰਗਾਂ ਵੀ ਕਰਨਗੇ। ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਰਾਵਤ ਸੋਮਵਾਰ ਨੂੰ ਲੁਧਿਆਣਾ ਜਾਣਗੇ। ਲੁਧਿਆਣਾ ’ਚ ਹੀ ਉਹ ਤਿੰਨ ਤੋਂ ਛੇ ਵਜੇ ਤੱਕ ਵਰਕਰਾਂ ਨੂੰ ਮਿਲਣਗੇ। ਇਸ ਦੌਰਾਨ ਊਹ ਜਲੰਧਰ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਤੇ ਰਾਤ ਨੂੰ ਚੰਡੀਗੜ੍ਹ ਪੁੱਜਣਗੇ।

Leave a Reply

Your email address will not be published. Required fields are marked *