ਖੇਤੀ ਕਾਨੂੰਨਾਂ ਬਾਰੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ’ਤੇ ਧਰਨਾ ਜਾਰੀ ਹੈ ਤੇ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਲੈ ਕੇ ਦਬਾਅ ਪਾ ਰਹੇ ਹਨ। ਪੰਜਾਬ ਕਾਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਧਰਨੇ ’ਚ ਸ਼ਾਮਲ ਹੁੰਦਿਆਂ ਕਿਹਾ ਕਿ ਕਾਂਗਰਸ ਵੱਲੋਂ ਬਿੱਲਾਂ ਦੇ ਕਾਨੂੰਨ ਬਣਨ ਸਮੇਂ ਹੀ ਜ਼ੋਰਦਾਰ ਆਵਾਜ਼ ਉਠਾਈ ਗਈ ਸੀ, ਜਿਸ ਖ਼ਿਲਾਫ਼ ਹੁਣ ਕਿਸਾਨ ਸੰਘਰਸ਼ ਕਰ ਰਹੇ ਹਨ। ਧਰਨੇ ਵਿੱਚ ਲੁਧਿਆਣੇ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਹੋਰ ਆਗੂ ਸ਼ਾਮਲ ਹੋਏ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਖੇਤੀਬਾੜੀ ਕਾਨੂੰਨ ਰੱਦ ਕਰਨ ਤੇ ਵਿਸ਼ੇਸ਼ ਸੈਸ਼ਨ ਸੱਦਣ ਕਿਉਂਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਕਾਂਗਰਸੀ ਆਗੂਆਂ ਵੱਲੋਂ ਧਰਨੇ ਵਿੱਚ ਲਗਾਤਾਰ ਸ਼ਿਕਰਤ ਕੀਤੀ ਜਾ ਰਹੀ ਹੈ।