ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ

ਨਵੀਂ ਦਿੱਲੀ : ਦੇਸ਼ ਵਿੱਚ ਅੱਜ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ। ਪੈਟਰੋਲ 25 ਪੈਸੇ ਤੇ ਡੀਜ਼ਲ 30 ਪੈਸੇ ਪ੍ਰਤੀ ਲਿਟਰ ਮਹਿੰਗਾ ਕਰ ਦਿੱਤਾ ਗਿਆ। ਇਸ ਤਰ੍ਹਾਂ ਹੁਣ ਦਿੱਲੀ ਵਿੱਚ ਪੈਟਰੋਲ 87.85 ਰੁਪਏ ਤੇ ਮੁੰਬਈ ਵਿੱਚ 94.36 ਰੁਪਏ ਪ੍ਰਤੀ ਲਿਟਰ ਹੋ ਗਿਆ, ਜਦ ਕਿ ਦਿੱਲੀ ਵਿੱਚ ਡੀਜ਼ਲ 78.03 ਰੁਪਏ ਤੇ ਮੁੰਬਈ ਵਿੱਚ 84.94 ਰੁਪਏ ਪ੍ਰਤੀ ਲਿਟਰ ਹੋ ਗਿਆ।