ਅਰਨਬ ਦੀ ਗ੍ਰਿਫ਼ਤਾਰੀ ਲਈ ਤਿੰਨ ਦਿਨ ਅਗਾਊਂ ਨੋਟਿਸ ਦਿੱਤਾ ਜਾਵੇ: ਹਾਈ ਕੋਰਟ

ਮੁੰਬਈ: ਬੰਬੇ ਹਾਈ ਕੋਰਟ ਨੇ ਮੁੰਬਈ ਪੁਲੀਸ ਨੂੰ ਹਦਾਇਤ ਦਿੱਤੀ ਹੈ ਕਿ ਜੇਕਰ ਉਹ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ‘ਟੈਲੀਵਿਜ਼ਨ ਰੇਟਿੰਗ ਪੁਆਇੰਟ’ (ਟੀਆਰਪੀ) ਘੁਟਾਲਾ ਕੇਸ ਵਿੱਚ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਉਹ ਉਸ ਨੂੰ ਤਿੰਨ ਦਿਨ ਪਹਿਲਾਂ ਅਗਾਊਂ ਨੋਟਿਸ ਦੇਵੇ। ਜਸਟਿਸ ਐੱਸ ਐੱਸ ਸ਼ਿੰਦੇ ਅਤੇ ਮਨੀਸ਼ ਪਿਟਾਲੇ ਨੇ ਸਰਕਾਰੀ ਵਕੀਲ ਦੀਪਕ ਠਾਕਰੇ ਦੀ ਇਹ ਦਲੀਲ ਵੀ ਖਾਰਜ ਕਰ ਦਿੱਤੀ ਕਿ ਗੋਸਵਾਮੀ ਨੂੰ ਜਾਂਚ ਦਾ ਸਾਹਮਣਾ ਕਰਨਾ ਹੀ ਪਵੇਗਾ ਅਤੇ ਉਹ ਕਿਸੇ ਵਿਸ਼ੇਸ਼ ਅਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਬੈਂਚ ਮੁਤਾਬਕ ਪੁਲੀਸ ਵੱਲੋਂ ਤਿੰਨ ਮਹੀਨਿਆਂ ਤੋਂ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਵੱਲੋਂ ਅਰਨਬ ਦਾ ਨਾਂ ਕੇਸ ’ਚ ਮੁਲਜ਼ਮ ਵਜੋਂ ਦਾਖ਼ਲ ਕੀਤਾ ਜਾਣਾ ਹੈ। ਚਾਰਜਸ਼ੀਟ ਵਿੱਚ ਗੋਸਵਾਮੀ ਦਾ ਨਾਂ ਸ਼ੱਕੀ ਵਜੋਂ ਸ਼ਾਮਲ ਹੈ ਅਤੇ ਇਸ ਲਈ ਉਸ ਦੇ ਸਿਰ ’ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾਉਂਦਾ ਰਹਿੰਦਾ ਹੈ।

Leave a Reply

Your email address will not be published. Required fields are marked *