ਸੁਪਰੀਮ ਕੋਰਟ ਦੇ ਜੱਜਾਂ ਨੇ ਘਰੋਂ ਸੁਣਵਾਈ ਕੀਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਨੇ ਅੱਜ ਆਪਣੀ ਰਿਹਾਇਸ਼ ਤੋਂ ਹੀ ਸੁਣਵਾਈ ਕੀਤੀ। ਕਰੋਨਾ ਦੇ ਮੱਦੇਨਜ਼ਰ ਸਿਖ਼ਰਲੀ ਅਦਾਲਤ ਦੀ ਰਜਿਸਟਰੀ ਨੇ ਵੀ ਆਪਣੇ ਸਟਾਫ਼ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਸੁਪਰੀਮ ਕੋਰਟ ਦੇ 44 ਮੁਲਾਜ਼ਮ ਕਰੋਨਾ ਪਾਜ਼ੇਟਿਵ ਪਾਏ ਗਏ ਸਨ। ਵਿਗੜਦੀ ਸਥਿਤੀ ਦੇ ਮੱਦੇਨਜ਼ਰ ਅਦਾਲਤ ਦੀ ਰਜਿਸਟਰੀ ਨੇ ਆਪਣੇ 13 ਅਪਰੈਲ ਦੇ ਹੁਕਮ ਵਿਚ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਸਾਰੀਆਂ ਸਾਵਧਾਨੀਆਂ ਵਰਤਣ। ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਪੱਧਰ ਉਤੇ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਤੋਂ ਕੇਸਾਂ ਦੀ ਵਿਅਕਤੀਗਤ ਸੁਣਵਾਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀ ਹੈ।