ਟੀਕਾਕਰਨ: 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਕੋਵਿਨ ’ਤੇ ਰਜਿਸਟਰੇਸ਼ਨ ਕਰਾਉਣਾ ਲਾਜ਼ਮੀ

ਨਵੀਂ ਦਿੱਲੀ: ਕਰੋਨਾਵਾਇਰਸ ਤੋਂ ਬਚਾਅ ਲਈ ਬਣਾਈ ਗਈ ਵੈਕਸੀਨ ਦੀ ਡੋਜ਼ ਲਗਵਾਉਣ ਦੇ ਚਾਹਵਾਨ 18 ਤੋਂ 45 ਸਾਲ ਉਮਗ ਵਰਗ ਦੇ ਲੋਕਾਂ ਲਈ ਇਸ ਸਬੰਧੀ ਕੋਵਿਨ ਵੈੱਬ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣਾ ਅਤੇ ਟੀਕਾ ਲਗਵਾਉਣ ਦਾ ਸਮਾਂ ਲੈਣਾ ਜ਼ਰੂਰੀ ਹੋਵੇਗਾ। ਇਹ ਜਾਣਕਾਰੀ ਅੱਜ ਸਰਕਾਰੀ ਸੂਤਰਾਂ ਨੇ ਦਿੱਤੀ। ਮੁੱਢਲੇ ਤੌਰ ’ਤੇ ਰਜਿਸਟਰੇਸ਼ਨ ਕਰਵਾਏ ਅਤੇ ਸਮਾਂ ਲਏ ਬਿਨਾ ਆਉਣ ਵਾਲੇ ਲੋਕਾਂ ਨੂੰ ਟੀਕਾ ਨਹੀਂ ਲਗਾਇਆ ਜਾਵੇਗਾ। ਹਾਲਾਂਕਿ, 45 ਸਾਲ ਤੋਂ ਵੱਧ ਉਮਰ ਦੇ ਲੋਕ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਕੇ ਟੀਕਾਕਰਨ ਕਰਵਾ ਸਕਦੇ ਹਨ। ਇਕ ਅਧਿਕਾਰੀ ਨੇ ਕਿਹਾ, ‘‘ਸਾਰਿਆਂ ਲਈ ਵੈਕਸੀਨ ਦੀ ਡੋਜ਼ ਸ਼ੁਰੂ ਹੋਣ ਨਾਲ ਇਕ ਵਾਰ ਤਾਂ ਵੈਕਸੀਨ ਦੀ ਮੰਗ ਵਿਚ ਭਾਰੀ ਵਾਧਾ ਹੋਣ ਦੀ ਆਸ ਹੈ। ਭੀੜ ਨੂੰ ਕਾਬੂ ਕਰਨ ਦੇ ਮਕਸਦ ਨਾਲ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਲਗਵਾਉਣ ਵਾਸਤੇ ਕੋਵਿਨ ਵੈੱਬ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣਾ ਅਤੇ ਸਮਾਂ ਲੈਣਾ ਲਾਜ਼ਮੀ ਕੀਤਾ ਗਿਆ ਹੈ। ਬਿਨਾ ਸਮਾਂ ਲਏ ਆਉਣ ਵਾਲਿਆਂ ਨੂੰ ਟੀਕਾ ਨਹੀਂ ਲਗਾਇਆ ਜਾਵੇਗਾ।’’ 

ਜ਼ਿਕਰਯੋਗ ਹੈ ਕਿ 18 ਸਾਲ ਉਮਰ ਤੋਂ ਉੱਪਰ ਵਾਲੇ ਸਾਰੇ ਲੋਕਾਂ ਦੀ ਰਜਿਸਟਰੇਸ਼ਨ ਕੋਵਿਨ ਵੈੱਬ ਪੋਰਟਲ ਅਤੇ ਅਰੋਗਿਆ ਸੇਤੂ ਐਪ ’ਤੇ 28 ਅਪਰੈਲ ਤੋਂ ਸ਼ੁਰੂ ਹੋਵੇਗੀ। ਟੀਕਾਕਰਨ ਦੀ ਪ੍ਰਕਿਰਿਆ ਅਤੇ ਇਸ ਲਈ ਲੋੜੀਂਦੇ ਦਸਤਾਵੇਜ਼ ਪਹਿਲਾਂ ਵਾਲੇ ਹੀ ਰਹਿਣਗੇ। ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਵੈਕਸੀਨ ਦੀ ਡੋਜ਼ ਲਗਾਈ ਜਾਵੇਗੀ।

Leave a Reply

Your email address will not be published. Required fields are marked *