ਬਲੀਆ ਵਿਚ ਪੈਟਰੋਲ ਤੇ ਟਾਇਰਾਂ ਨਾਲ ਫੂਕੀਆਂ ਕਰੋਨਾ ਮਰੀਜ਼ਾਂ ਦੀਆਂ ਲਾਸ਼ਾਂ

ਬਲੀਆ: ਇਥੇ ਪੁਲੀਸ ਦੀ ਮੌਜੂਦਗੀ ਵਿਚ ਪੈਟਰੋਲ ਤੇ ਟਾਇਰ ਪਾ ਕੇ ਕਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦਾ ਸਸਕਾਰ ਕੀਤਾ ਗਿਆ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮੇਧਾਘਾਟ ਨਜ਼ਦੀਕ ਵਾਪਰੀ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲੀਆ ਦੇ ਐਸ ਪੀ ਵਿਪਨ ਟਾਡਾ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਦੀ ਜਾਂਚ ਵਧੀਕ ਐਸਪੀ ਵਲੋਂ ਕੀਤੀ ਜਾਵੇਗੀ। ਵੀਡੀਓ ਵਿਚ ਸਾਹਮਣੇ ਆ ਰਿਹਾ ਹੈ ਕਿ ਪੁਲੀਸ ਵਾਲਿਆਂ ਦੀ ਮੌਜੂਦਗੀ ਵਿਚ ਇਕ ਵਿਅਕਤੀ ਕਰੋਨਾ ਨਾਲ ਮਰੇ ਲੋਕਾਂ ਦੀਆਂ ਲਾਸ਼ਾਂ ਉਤੇ ਰੱਖੇ ਟਾਇਰ ਉਤੇ ਪੈਟਰੋਲ ਛਿੜਕ ਕੇ ਅੱਗ ਲਾ ਰਿਹਾ ਹੈ।

Leave a Reply

Your email address will not be published. Required fields are marked *