ਪੰਜਾਬ ਤੇ ਹਰਿਆਣਾ ਸਣੇ 5 ਰਾਜਾਂ ’ਚ ਗ਼ੈਰ ਮੁਸਲਮਾਨਾਂ ਨੂੰ ਨਾਗਰਿਕਤਾ ਦੇਣ ਖ਼ਿਲਾਫ਼ ਵਿਵਾਦ: ਆਈਯੂਐੱਮਐੱਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਹ ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐੱਮਐੱਲ) ਦੀ ਉਸ ਪਟੀਸ਼ਨ ’ਤੇ ਦੋ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ, ਜਿਸ ਵਿੱਚ ਪੰਜਾਬ, ਹਰਿਆਣਾ, ਗੁਜਰਾਤ, ਰਾਜਸਥਾਨ ਤੇ ਛੱਤੀਸਗੜ੍ਹ ਦੇ 13 ਜ਼ਿਲ੍ਹਿਆਂ ਵਿੱਚ ਰਹੇ ਅਫ਼ਗ਼ਾਨਿਸਤਾਨ ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਗ਼ੈਰ-ਮੁਸਲਮਾਨ ਸ਼ਰਨਾਰਥੀਆਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀਆਂ ਦੇਣ ਸਬੰਧੀ ਕੇਂਦਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਮਾਮਲਾ ਜਸਟਿਸ ਹੇਮੰਤ ਗੁਪਤਾ ਅਤੇ ਵੀ. ਰਾਮਸੁਬਰਾਮਨੀਅਨ ਦੇ ਬੈਂਚ ਅੱਗੇ ਸੁਣਵਾਈ ਲਈ ਆਇਆ।

Leave a Reply

Your email address will not be published. Required fields are marked *