ਜੰਤਰ ਮੰਤਰ ’ਤੇ ਪੁੱਜ ਕੇ ਕਿਸਾਨਾਂ ਨਾਲ ਇਕਮੁੱਠਤਾ ਪ੍ਰਗਟ ਕਰਨਗੇ ਰਾਹੁਲ ਤੇ ਵਿਰੋਧੀ ਨੇਤਾ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਦੁਪਹਿਰ ਨੂੰ ਇਥੇ ਜੰਤਰ-ਮੰਤਰ ਪਹੁੰਚਣਗੇ। ਇਹ ਫੈਸਲਾ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਸ਼ਿਵ ਸੈਨਾ ਦੇ ਸੰਜੈ ਰਾਊਤ ਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾ ਹਾਜ਼ਰ ਸਨ।

Leave a Reply

Your email address will not be published. Required fields are marked *