JNU attack: ਹਿੰਦੂ ਰਕਸ਼ਾ ਦਲ ਨੇ ਲਈ ਜ਼ਿੰਮੇਵਾਰੀ

ਨਵੀਂ ਦਿੱਲੀ: ਪੁਲੀਸ ਨੂੰ 8 ਜਨਵਰੀ ਨੂੰ ਕਮਿਸ਼ਨ ਦੇ ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਭਾਜਪਾ ਦੇ ਭਾਈਵਾਲ ਜੇਡੀਯੂ ਨੇ ਜੇਐੱਨਯੂ ਦੇ ਉਪ ਕੁਲਪਤੀ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕਰਦਿਆਂ ਇਸ ਪੂਰੇ ਮਾਮਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਹਿੰਦੂ ਰਕਸ਼ਾ ਦਲ ਨੇ ਐਤਵਾਰ ਰਾਤ ਜੇਐੱਨਯੂ ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਕੀਤੀ ਬੁਰਛਾਗਰਦੀ ਦੀ ਜ਼ਿੰਮੇਵਾਰੀ ਲਈ ਹੈ। ਨਿਊਜ਼ 18 ਨੇ ਇਹ ਦਾਅਵਾ ਆਪਣੀ ਇਕ ਰਿਪੋਰਟ ’ਚ ਕੀਤਾ ਹੈ। ਦਲ ਦੇ ਕੌਮੀ ਪ੍ਰਧਾਨ ਪਿੰਕੀ ਚੌਧਰੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਾਰਕੁੱਟ ਕਰਨ ਵਾਲੇ ਕਾਰਕੁਨ ਉਨ੍ਹਾਂ ਦੀ ਜਥੇਬੰਦੀ ਦੇ ਸਨ। ਚੌਧਰੀ ਨੇ ਕਿਹਾ ਕਿ ਉਹ ਜੇਐੱਨਯੂ ’ਚ ਹੁੰਦੀਆਂ ਦੇਸ਼ ਵਿਰੋਧੀ ਸਰਗਰਮੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਦੇਸ਼ ਖ਼ਿਲਾਫ਼ ਸਾਜ਼ਿਸ਼ਾਂ ਘੜਨ ਵਾਲਿਆਂ ਨੂੰ ਇਸੇ ਤਰ੍ਹਾਂ ਦਾ ਜਵਾਬ ਦੇਣਗੇ।

Leave a Reply

Your email address will not be published. Required fields are marked *