ਕੀੜੇ ਲੱਗਣ ਕਾਰਨ ਬੱਚਿਆਂ ਦੇ ਦੰਦਾਂ ’ਚ ਹੋ ਰਿਹੈ ਜ਼ਿਆਦਾ ਦਰਦ, ਅਪਣਾਓ ਇਹ ਘਰੇਲੂ ਨੁਸਖ਼ੇ

ਦੰਦਾਂ ਦਾ ਦਰਦ ਸਹਿਣ ਕਰਨਾ ਬਹੁਤ ਹੀ ਔਖਾ ਹੁੰਦਾ ਹੈ। ਬਜ਼ੁਰਗਾਂ ਨੂੰ ਤਾਂ ਦੰਦਾ ਦੇ ਦਰਦ ਦੀ ਸਮੱਸਿਆ ਹੁੰਦੀ ਹੀ ਹੈ ਪਰ ਅੱਜ ਕੱਲ ਛੋਟੀ ਉਮਰ ਦੇ ਬੱਚਿਆਂ ਨੂੰ ਵੀ ਦੰਦਾਂ ਵਿਚ ਕੀੜੇ ਲੱਗਣ ਵਰਗੀ ਸਮੱਸਿਆ ਹੋ ਰਹੀਆਂ ਹਨ। ਅਜਿਹਾ ਹੋਣ ਦਾ ਕਾਰਨ ਇਹ ਹੈ ਕਿ ਬੱਚੇ ਮਿੱਠਾ ਖਾਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਦੰਦਾਂ ਦੀ ਚੰਗੀ ਤਰ੍ਹਾਂ ਦੇਖਭਾਲ ਨਾ ਕਰਨ ਕਰਕੇ ਬੱਚਿਆਂ ਦੇ ਦੰਦਾਂ ਵਿਚ ਕੀੜੇ ਲੱਗ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਦਰਦ ਹੁੰਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਦੰਦਾਂ ਦੇ ਦਰਦ ਤੋਂ ਨਿਜ਼ਾਤ ਪਾਉਣ ਦੇ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ…. 

ਹਲਦੀ ਅਤੇ ਲੂਣ
ਪੀਹ ਕੇ ਰੱਖੀ ਹੋਈ ਹਲਦੀ ਅਤੇ ਲੂਣ ਨੂੰ ਸਰ੍ਹੋਂ ਦੇ ਤੇਲ ਵਿਚ ਮਿਲਾ ਲਵੋ ਅਤੇ ਫਿਰ ਇਸ ਨਾਲ ਬੱਚੇ ਦੇ ਦੰਦਾਂ ਉਤੇ ਮੰਜਨ ਵਾਂਗ ਮਲੋ। ਇਸ ਨਾਲ ਦੰਦਾਂ ਵਿਚ ਲੱਗੇ ਕੀੜੇ ਮਰ ਜਾਂਦੇ ਹਨ।

ਦਾਲ ਚੀਨੀ ਦਾ ਤੇਲ
ਦਾਲ ਚੀਨੀ ਦੇ ਤੇਲ ਵਿਚ ਰੂੰ ਨੂੰ ਚੰਗੀ ਤਰ੍ਹਾਂ ਭਿਉਂ ਲਵੋ। ਫਿਰ ਇਸ ਨੂੰ ਬੱਚੇ ਦੇ ਦੰਦ ’ਤੇ ਜਿਥੇ ਦਰਦ ਹੋ ਰਿਹਾ ਹੈ, ਉਥੇ ਰੱਖ ਕੇ ਦੱਬ ਦਿਉ। ਇਸ ਨਾਲ ਦੰਦ ਦੇ ਕੀੜੇ ਤਾਂ ਨਸ਼ਟ ਹੁੰਦੇ ਹੀ ਹਨ, ਨਾਲ ਹੀ ਦਰਦ ਤੋਂ ਰਾਹਤ ਮਿਲ ਜਾਂਦੀ ਹੈ।

Leave a Reply

Your email address will not be published. Required fields are marked *