ਪੱਥਰੀ ਦੀ ਸਮੱਸਿਆ ਤੋਂ ਨਿਜ਼ਾਤ ਤੇ ਭਾਰ ਘਟਾਉਣ ਲਈ ਰੋਜ਼ਾਨਾ ਖਾਓ ‘ਖੀਰਾ’

ਖੀਰਾ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ, ਕਿਉਂਕਿ ਇਸ ’ਚ ਪੋਸ਼ਕ ਤੱਤਾਂ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਲੋਕਾਂ ਵਲੋਂ ਖੀਰੇ ਦੀ ਸਭ ਤੋਂ ਜ਼ਿਆਦਾ ਵਰਤੋਂ ਸਲਾਦ ਦੇ ਰੂਪ ’ਚ ਕੀਤੀ ਜਾਂਦੀ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਤਾਜ਼ਗੀ ਬਣੀ ਰਹਿੰਦੀ ਹੈ। ਅੱਜਕੱਲ ਇਸ ਨੂੰ ਫਾਸਟ ਫੂਡ ਜਾਂ ਸੈਂਡਵਿੱਚ ‘ਚ ਵੀ ਵਰਤਿਆ ਜਾ ਰਿਹਾ ਹੈ। ਖੀਰਾ ਜਿੱਥੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ, ਉੱਥੇ ਹੀ ਇਹ ਬਲੱਡ ਪ੍ਰੈਸ਼ਰ ਨੂੰ ਵੀ ਘੱਟ ਕਰਦਾ ਹੈ। ਇਸ ਵਿਚ 96 ਫੀਸਦੀ ਪਾਣੀ ਹੁੰਦਾ ਹੈ। ਖੀਰੇ ਵਿਚ ਕਾਫ਼ੀ ਮਾਤਰਾ ਵਿਚ ਮਿਨਰਲਸ ਵੀ ਪਾਏ ਜਾਂਦੇ ਹਨ। ਇਸ ਵਿਚ ਵਿਟਾਮਿਨ-ਏ, ਸੀ, ਮੈਗਨੀਜ, ਪੋਟਾਸ਼ੀਅਮ ਅਤੇ ਸਲਫਰ ਹੁੰਦਾ ਹੈ, ਜੋ ਐਂਟੀਐਕਸੀਡੈਂਟ ਦਾ ਕੰਮ ਕਰਦਾ ਹੈ। 100 ਗ੍ਰਾਮ ਖੀਰੇ ਵਿਚ 54 ਕੈਲੋਰੀ ਊਰਜਾ ਮੌਜੂਦ ਹੁੰਦੀ ਹੈ।

1. ਕਬਜ਼
ਖਾਲੀ ਢਿੱਡ ਖੀਰਾ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨੂੰ ਆਪਣੇ ਭੋਜਨ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

2. ਬਲੱਡ ਪ੍ਰੈਸ਼ਰ
ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਪਾਉਣ ਲਈ ਖੀਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ, ਜਿਸ ਕਾਰਨ ਬਲੱਡ ਦਾ ਪੱਧਰ ਸਹੀ ਰੱਖਣ ‘ਚ ਮਦਦ ਮਿਲਦੀ ਹੈ।

3. ਕੈਂਸਰ ਲਈ ਫ਼ਾਇਦੇਮੰਦ
ਇਸ ‘ਚ ਇਸ ਤਰ੍ਹਾਂ ਦੇ ਬਹੁਤ ਸਾਰੇ ਤੱਤ ਹਨ, ਜੋ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ।

4. ਭਾਰ ਘਟਾਉਣ ਲਈ
ਖੀਰੇ ‘ਚ ਕੈਲਰੀ ਘੱਟ ਹੁੰਦੀ ਹੈ ਅਤੇ ਫਾਈਬਰ ਜ਼ਿਆਦਾ ਮਾਤਰਾ ‘ਚ ਹੁੰਦੇ ਹਨ। ਭੁੱਖ ਸ਼ਾਂਤ ਕਰਨ ਲਈ ਖੀਰਾ ਖਾਓ। ਇਸ ਤਰ੍ਹਾਂ ਕਰਨ ਨਾਲ ਭਾਰ ਜ਼ਰੂਰ ਘੱਟੇਗਾ।

5. ਦਿਲ ਲਈ ਫ਼ਾਇਦੇਮੰਦ
ਖੀਰੇ ‘ਚ ਕਲੈਸਟ੍ਰੋਲ ਬਿਲਕੁੱਲ ਨਹੀਂ ਹੁੰਦਾ। ਦਿਲ ਦੇ ਮਰੀਜ਼ਾਂ ਲਈ ਖੀਰਾ ਖਾਣਾ ਚੰਗਾ ਹੁੰਦਾ ਹੈ।

6. ਸਿਰ ਦਰਦ ਦੂਰ
ਅੱਜ ਕੱਲ੍ਹ 10 ‘ਚੋਂ ਸੱਤ ਲੋਕ ਸਿਰ ਦਰਦ ਦੀ ਬੀਮਾਰੀ ਤੋਂ ਪ੍ਰੇਸ਼ਾਨ ਹਨ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਖੀਰਾ ਸਹੀ ਹੋ ਸਕਦਾ ਹੈ।

7. ਮੂੰਹ ਦੀ ਬਦਬੂ
ਜੇਕਰ ਰੋਜ਼ ਦੰਦ ਸਾਫ਼ ਕਰਨ ਦੇ ਬਾਵਜੂਦ ਮੂੰਹ ‘ਚੋਂ ਬਦਬੂ ਆ ਰਹੀ ਹੋਵੇ ਤਾਂ ਮੂੰਹ ‘ਚ ਖੀਰੇ ਦਾ ਇਕ ਟੁਕੜਾ ਰੱਖ ਲਓ। ਇਸ ਨਾਲ ਸਾਰੇ ਜੀਵਾਣੂ ਮਾਰ ਜਾਣਗੇ।

8. ਕਿਡਨੀ ਸਟੋਨ
ਭੋਜਨ ‘ਚ ਹਰ ਰੋਜ਼ ਇਸਦੀ ਵਰਤੋਂ ਕਰਨ ਨਾਲ ਪੱਥਰੀ ਘੁੱਲ ਕੇ ਨਿਕਲਣ ਲੱਗ ਜਾਂਦੀ ਹੈ। ਇਹ ਪਿੱਤੇ ਅਤੇ ਕਿਡਨੀ ਦੀ ਪੱਥਰੀ ਤੋਂ ਬਚਾ ਕੇ ਰੱਖਦਾ ਹੈ। ਖੀਰੇ ਦੇ ਰਸ ਨੂੰ ਦਿਨ ‘ਚ 2-3 ਵਾਰ ਪੀਣਾ ਲਾਭਕਾਰੀ ਹੁੰਦਾ ਹੈ।

9. ਪਾਣੀ ਦੀ ਘਾਟ
ਖੀਰੇ ‘ਚ ਪਾਣੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਪਾਣੀ ਦੀ ਘਾਟ ਪੂਰੀ ਹੋ ਜਾਂਦੀ ਹੈ।

10. ਮਾਹਾਵਾਰੀ ਦੇ ਦਰਦ ‘ਚ ਫ਼ਾਇਦੇਮੰਦ
ਜਿਨ੍ਹਾਂ ਕੁੜੀਆਂ ਨੂੰ ਮਾਹਾਵਾਰੀ ਦੇ ਸਮੇਂ ਜ਼ਿਆਦਾ ਦਰਦ ਹੁੰਦਾ ਹੈ। ਉਹ ਦਹੀਂ ‘ਚ ਖੀਰੇ ਨੂੰ ਕੱਦੂਕਸ ਕਰਕੇ ਉਸ ‘ਚ ਪੁਦੀਨਾ, ਕਾਲਾ ਲੂਣ, ਕਾਲੀ ਮਿਰਚ, ਜ਼ੀਰਾ ਅਤੇ ਹਿੰਗ ਪਾ ਕੇ ਖਾਓ। ਇਸ ਨਾਲ ਆਰਾਮ ਮਿਲੇਗਾ।
 

Leave a Reply

Your email address will not be published. Required fields are marked *