ਜ਼ਿਆਦਾ ‘ਅਚਾਰ’ ਖਾਣ ਦੇ ਸ਼ੌਕੀਨ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ

ਆਚਾਰ ਖਾਣ ਸਭ ਨੂੰ ਪਸੰਦ ਹੈ, ਕਿਉਂਕਿ ਰੋਟੀ ਦੇ ਨਾਲ ਜੇਕਰ ਅਚਾਰ ਖਾਣ ਨੂੰ ਮਿਲ ਜਾਵੇ ਤਾਂ ਸਵਾਦ ਦੁੱਗਣਾ ਹੋ ਜਾਂਦਾ ਹੈ। ਭਾਰਤ ਵਿੱਚ ਅਚਾਰ ਖਾਣ ਦਾ ਅਹਿਮ ਰੋਲ ਹੈ। ਅੰਬ, ਨਿੰਬੂ, ਗਾਜਰ, ਆਂਵਲੇ ਸਣੇ ਕਈ ਆਚਾਰ ਲੋਕ ਬੜੇ ਚਾਅ ਨਾਲ ਖਾਂਦੇ ਹਨ ਪਰ ਜ਼ਿਆਦਾ ਅਚਾਰ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ। ਹਰੇਕ ਚੀਜ਼ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਜ਼ਿਆਦਾ ਆਚਾਰ ਖਾਣ ਨਾਲ ਇਕ ਤਾਂ ਸਿਹਤ ਖ਼ਰਾਬ ਹੁੰਦੀ ਹੈ, ਦੂਜਾ ਇਸ ਨਾਲ ਕਈ ਗੰਭੀਰ ਬੀਮਾਰੀਆਂ ਹੋ ਜਾਂਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਜ਼ਿਆਦਾ ਆਚਾਰ ਦੇ ਸੇਵਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਦੱਸਾਂਗੇ…..

ਅਚਾਰ ਨਾਲ ਹੋਣ ਵਾਲੀਆਂ ਬੀਮਾਰੀਆਂ

ਢਿੱਡ ਦੀਆਂ ਸਮੱਸਿਆਵਾਂ
ਜੇਕਰ ਤੁਸੀਂ ਜ਼ਿਆਦਾ ਅਚਾਰ ਦਾ ਸੇਵਨ ਕਰਦੇ ਹੋ, ਤਾਂ ਪਾਚਨ ਤੰਤਰ ਖ਼ਰਾਬ ਹੋ ਸਕਦਾ ਹੈ। ਇਸ ਤਰ੍ਹਾਂ ਖਾਣਾ ਠੀਕ ਤਰ੍ਹਾਂ ਨਹੀਂ ਹਜ਼ਮ ਹੋਵੇਗਾ। ਢਿੱਡ ਦਰਦ ਅਤੇ ਗੈਸ ਦੀ ਸਮੱਸਿਆ ਹੋ ਸਕਦੀ ਹੈ।

ਦਿਲ ਨਾਲ ਜੁੜੀਆਂ ਬੀਮਾਰੀਆਂ
ਆਚਾਰ ਬਣਾਉਣ ਲਈ ਬਹੁਤ ਸਾਰੇ ਮਸਾਲਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਆਚਾਰ ਵਿੱਚ ਤੇਲ ਅਤੇ ਲੂਣ ਬਹੁਤ ਜ਼ਿਆਦਾ ਮਾਤਰਾ ਵਿੱਚ ਹੁੰਦਾ ਹੈ, ਤਾਂਕਿ ਅਚਾਰ ਲੰਬੇ ਸਮੇਂ ਤੱਕ ਖ਼ਰਾਬ ਨਾ ਹੋਵੇ। ਇਹ ਲੂਣ ਵਿੱਚ ਮੌਜੂਦ ਸੋਡੀਅਮ ਬਲੱਡ ਸਰਕੁਲੇਸ਼ਨ ਨੂੰ ਵਧਾਉਂਦਾ ਹੈ, ਜਿਸ ਕਰਕੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਅਚਾਰ ਦਾ ਜ਼ਿਆਦਾ ਸੇਵਨ ਕਰਨ ਨਾਲ ਕੋਲੈਸਟਰੋਲ ਵਧਣ ਦੀ ਸੰਭਾਵਨਾ ਵਧ ਜਾਂਦੀ ਹੈ ।

Leave a Reply

Your email address will not be published. Required fields are marked *