ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਨਵੀਂ ਦਿੱਲੀ : ਕੈਨੇਡਾ ਸਰਕਾਰ ਨੇ ਦੇਸ਼ ਵਿਚ ਭਾਰਤੀ ਵਿਦਿਆਰਥੀਆਂ ਦੀਆਂ ਅਪਰਾਧਿਕ ਸਰਗਰਮੀਆਂ ਸਬੰਧੀ ਚਿੰਤਾ ਪ੍ਰਗਟਾਈ ਹੈ। ਸਰਕਾਰ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਲਿਆ ਹੈ ਜੋ ਸ਼ਰਾਬ ਪੀ ਕੇ ਮਾਰਕੁੱਟ ਕਰਦੇ ਹਨ। ਇਸੇ ਕੜੀ ਵਿਚ ਕੈਨੇਡਾ ਸਰਕਾਰ ਨੇ ਮਾਰਕੁੱਟ ਵਿਚ ਸ਼ਾਮਲ 7 ਵਿਦਿਆਰਥੀਆਂ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ ਹੈ। ਟਰੂਡੋ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਤੋਂ ਪੜ੍ਹਨ ਆਏ ਵਿਦਿਆਰਥੀਆਂ ਦੇ ਕਾਰਨ ਦੇਸ਼ ਵਿਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਜੋ ਇਕ ਗੰਭੀਰ ਵਿਸ਼ਾ ਹੈ।