ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਜਲੰਧਰ: ਕਾਂਗਰਸ ਹਾਈਕਮਾਂਡ ਵੱਲੋਂ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਨਵਤੇਜ ਸਿੰਘ ਚੀਮਾ ਨੂੰ ਮੁੜ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਨੌਜਵਾਨ ਆਗੂ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਰਾਣਾ ਇੰਦਰਪ੍ਰਤਾਪ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਵੀ ਨਵਤੇਜ ਸਿੰਘ ਚੀਮਾ ਦੀ ਹਾਲਤ ਬਹੁਤ ਪਤਲੀ ਦੱਸੀ ਗਈ ਸੀ। ਇਹ ਪੁੱਛੇ ਜਾਣ ’ਤੇ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਉਨ੍ਹਾਂ ਦੇ ਪਿਤਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਤਾਂ ਇਸ ਨਾਲ ਕਾਂਗਰਸ ਨੂੰ ਨੁਕਸਾਨ ਨਹੀਂ ਹੋਵੇਗਾ। ਇਸ ਦੇ ਜਵਾਬ ਵਿਚ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਸਗੋਂ ਪਾਰਟੀ ਮਜ਼ਬੂਤ ਹੋਵੇਗੀ।

Leave a Reply

Your email address will not be published. Required fields are marked *