ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਜਾਰੀ, ਸੋਮਵਾਰ ਨੂੰ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਣਾ ਹੈ। ਤਾਪਮਾਨ ਡਿੱਗਣ ਕਰਕੇ ਲੋਕ ਵੀ ਘਰਾਂ ਵਿੱਚ ਬੈਠੇ ਹਨ।