ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਨਵੀਂ ਦਿੱਲੀ: ਸ੍ਰੀ ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਅਹੁਦੇਦਾਰਾਂ ਦੀ ਚੋਣ ਵਾਸਤੇ ਦੇਰ ਰਾਤ ਪਈਆਂ ਵੋਟਾਂ ਦੌਰਾਨ ਸ੍ਰੀ ਕਾਲਕਾ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਤੋਂ ਇਲਾਵਾ ਹਰਵਿੰਦਰ ਸਿੰਘ ਕੇਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਤੇ ਜੇਐੱਸ ਨੋਨੀ ਜਾਇੰਟ ਸਕੱਤਰ ਚੁਣੇ ਗਏ। ਕਾਰਜਕਾਰੀ ਮੈਂਬਰਾਂ ਵਿੱਚ ਸਰਵਜੀਤ ਸਿੰਘ ਵਿਰਕ, ਅਮਰਜੀਤ ਸਿੰਘ ਪੱਪੂ, ਗੁਰਮੀਤ ਐੱਸ. ਭਾਟੀਆ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਐਸ. ਭੁੱਲਰ, ਅਮਰਜੀਤ ਸਿੰਘ ਪਿੰਕੀ, ਬਲਬੀਰ ਸਿੰਘ ਵੀਵੀ, ਸੁਰਜੀਤ ਸਿੰਘ ਜੀਤੀ ਤੇ ਜਸਬੀਰ ਸਿੰਘ ਜੱਸੀ ਸ਼ਾਮਲ ਹਨ।

Leave a Reply

Your email address will not be published. Required fields are marked *