ਯੂਪੀ ਚੋਣਾਂ: ਬਿਜਨੌਰ ਤੋਂ ਆਰਐੱਲਡੀ ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ

ਬਿਜਨੌਰ: ਉੱਤਰ ਪ੍ਰਦੇਸ਼ ਦੇ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਉਮੀਦਵਾਰ ਖ਼ਿਲਾਫ਼ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ ‘ਤੇ ਪਾਕਿਸਤਾਨ ਪੱਖੀ ਨਾਅਰੇਬਾਜ਼ੀ ਕਰਨ ਦੇ ਦੋਸ਼ ਹੇਠ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਕੁਝ ਦਿਨ ਪਹਿਲਾਂ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਆਰਐੱਲਡੀ ਉਮੀਦਵਾਰ ਨੀਰਜ ਚੌਧਰੀ ਦਾ ਘਰ-ਘਰ ਪ੍ਰਚਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਕੁਝ ਲੋਕ ਕਥਿਤ ਤੌਰ ‘ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਸੁਣੇ ਗਏ ਸਨ।

Leave a Reply

Your email address will not be published. Required fields are marked *