ਜੰਮੂ-ਕਸ਼ਮੀਰ: ਕਟੜਾ ਵਿੱਚ ਬੱਸ ਵਿੱਚ ਅੱਗ ਲੱਗਣ ਕਾਰਨ 4 ਮੌਤਾਂ; 22 ਜ਼ਖ਼ਮੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕਟੜਾ ਵਿਚ ਅੱਜ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਤੇ 22 ਜ਼ਖ਼ਮੀ ਹੋ ਗਏ। ਇਹ ਹਾਦਸਾ ਕਟੜਾ ਤੋਂ ਤਿੰਨ ਕਿਲੋਮੀਟਰ ਦੂਰ ਨੋਮਾਈ ਵਿਚ ਹੋਇਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। 

Leave a Reply

Your email address will not be published. Required fields are marked *