ਸ੍ਰੀ ਗੋਇੰਦਵਾਲ ਸਾਹਿਬ: ਪਿੰਡ ਰਾਹਲਚਾਹਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਗੋਇੰਦਵਾਲ ਸਾਹਿਬ: ਹਲਕਾ ਖਡੂਰ ਸਾਹਿਬ ਦੇ ਪਿੰਡ ਰਾਹਲਚਾਹਲ ਦੇ 32 ਸਾਲਾ ਨੌਜਵਾਨ ਦੀ ਬੀਤੀ ਦੇਰ ਰਾਤ ਕੁੱਝ ਅਣਪਛਾਤਿਆਂ ਨੇ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ। ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੱਤਿਆ ਦੇ ਸਹੀ ਕਾਰਨ ਦਾ ਪਤਾ ਨਹੀਂ ਲੱਗਿਆ। ਨੌਜਵਾਨ ਦੇਰ ਰਾਤ ਪਿੰਡ ਡੇਹਰਾ ਸਾਹਿਬ ਤੋਂ ਆਪਣੇ ਪਿੰਡ ਰਾਹਲਚਾਹਲ ਜਾ ਰਿਹਾ ਸੀ, ਜਿਸ ਨੂੰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆ ਮਾਰ ਕਤਲ ਕਰ ਦਿੱਤਾ।