ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਮਨੀਸ਼ਾ ਗੁਲਾਟੀ ਨੇ ਜਤਾਇਆ ਇਤਰਾਜ਼, ਕਹੀ ਇਹ ਗੱਲ

ਜਲੰਧਰ/ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਸੈਕਸ ਵਰਕਰਾਂ ‘ਤੇ ਲਏ ਗਏ ਫੈਸਲੇ ‘ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਤਰਾਜ਼ ਜਤਾਇਆ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੂੰ ਮੇਰੀ ਅਪੀਲ ਹੈ ਕਿ ਉਹ ਸੈਕਸ ਵਰਕਰਾਂ ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਾਰੀਆਂ ਔਰਤਾਂ ਨੂੰ ਸਿੱਖਿਆ ਅਤੇ ਕੰਮ ਦੀ ਸਹੂਲਤ ਦੇਣ ਦੀ ਪਹਿਲ ਕੀਤੀ ਜਾਵੇ ਤਾਂ ਜੋ ਕਿਸੇ ਨੂੰ ਇਸ ਕੰਮ ‘ਚ ਪੈਣ ਦੀ ਲੋੜ ਹੀ ਨਾ ਪਵੇ

PunjabKesari

ਉਨ੍ਹਾਂ ਕਿਹਾ ਕਿ ਅਸੀਂ ਔਰਤਾਂ ਦੇ ਸਸ਼ਕਤੀਕਰਨ ਦੀ ਗੱਲ ਤਾਂ ਬਹੁਤ ਕਰਦੇ ਹਾਂ ਤਾਂ ਪਰ ਉਸ ਉਤੇ ਅਮਲ ਨਹੀਂ ਕਰਦੇ। ਮਨੀਸ਼ਾ ਨੇ ਕਿਹਾ ਕਿ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਕਿ ਉਹ ਸੈਕਸ ਵਰਕਰ ਨਾ ਬਣਨ। ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।

Leave a Reply

Your email address will not be published. Required fields are marked *