ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਫੀਸ ਜਮ੍ਹਾਂ ਕਰਵਾਉਣ ਦੀ ਤਰੀਕ ਵਧਾਈ

ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਸਰਕਾਰ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਉਮੀਦਵਾਰਾਂ ਨੂੰ ਫੀਸ ਜਮ੍ਹਾਂ ਕਰਵਾਉਣ ਲਈ ਇੱਕ ਹੋਰ ਮੌਕਾ ਦਿੱਤਾ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੀ 6 ਮਾਰਚ ਨੂੰ ਈਟੀਟੀ ਅਧਿਆਪਕਾਂ ਦੀਆਂ 2364 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ। ਇਸ ਲਈ ਬਹੁਤ ਸਾਰੇ ਉਮੀਦਵਾਰਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਪਰ ਉਹ ਕਿਸੇ ਕਾਰਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ ਹਨ। ਅਜਿਹੇ ਉਮੀਦਵਾਰਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਫੀਸ ਭਰਨ ਦਾ ਇੱਕ ਹੋਰ ਸੁਨਹਿਰੀ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਹੁਣ ਇਹ ਉਮੀਦਵਾਰ ਭਲਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਦੌਰਾਨ ਹੋਰ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾ ਸਕੇਗੀ।