ਕਿਰਤੀ ਹੱਕਾਂ ਬਾਰੇ ਕਾਰਕੁਨ ਨੌਦੀਪ ਕੌਰ ਜੇਲ੍ਹ ’ਚੋਂ ਰਿਹਾਅ

ਕਰਨਾਲ : ਮਜ਼ਦੂਰ ਕਾਰਕੁਨ ਨੌਦੀਪ ਕੌਰ ਨੂੰ ਸਾਢੇ ਅੱਠ ਮਹੀਨੇ ਬਾਅਦ ਰਾਤ 8.15 ਵਜੇ ਕਰਨਾਲ ਜ਼ਿਲ੍ਹਾ ਜੇਲ੍ਹ ਤੋਂ ਰਿਹਾ ਕੀਤਾ ਗਿਆ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਕਈ ਸ਼ਖਸੀਅਤਾਂ ਹਾਜ਼ਰ ਸਨ। ਆਪਣੀ ਰਿਹਾਈ ਤੋਂ ਬਾਅਦ, ਨੌਦੀਪ ਕੌਰ ਨੇ ਕਿਹਾ ਕਿ ਉਹ ਆਪਣੇ ਕੇਸ ਬਾਰੇ ਪੂਰੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਕੋਈ ਬਿਆਨ ਦੇਵੇਗੀ। ਇਹ ਜ਼ਿਕਰਯੋਗ ਹੈ ਕਿ ਨੌਦੀਪ ਕੌਰ ਨੂੰ ਸੋਨੀਪਤ ਪੁਲਿਸ ਨੇ ਕਿਸਾਨੀ ਅੰਦੋਲਨ ਦੇ ਸਬੰਧ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੜਕਾਉਣ ਸਮੇਤ ਵੱਖ ਵੱਖ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਨੂੰ ਕਰਨਾਲ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ।