ਜ਼ਹਿਰੀਲੀ ਸ਼ਰਾਬ ਕਾਰਨ ਕਾਂਗਰਸ ’ਚੋਂ ਆਈ ‘ਫੁੱਟ’ ਦੀ ਬੂ; ਬਾਜਵਾ ਤੇ ਦੂਲੋ ਖ਼ਿਲਾਫ਼ ਸੋਨੀਆ ਨੂੰ ਸ਼ਿਕਾਇਤ ਕਰਨਗੇ ਜਾਖੜ

ਚੰਡੀਗੜ੍ਹ : ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਪੰਜਾਬ ਵਿੱਚ ਆਪਣੀ ਪਾਰਟੀ ਦੀ ਸਰਕਾਰ ਖ਼ਿਲਾਫ਼ ਝੰਡਾ ਚੁੱਕਣ ਮਗਰੋਂ ਪੰਜਾਬ ਕਾਂਗਰਸ ਵਿਚ ਨਵਾਂ ਬਿਖੇੜਾ ਖੜ੍ਹਾ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੋਵੇਂ ਸੰਸਦ ਮੈਂਬਰਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ ਅਤੇ ਉਹ ਅਨੁਸ਼ਾਸਨੀ ਕਾਰਵਾਈ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣਗੇ। ਦੋਵੇਂ ਸੰਸਦ ਮੈਂਬਰਾਂ ਨੇ ਸ਼ਰਾਬ ਮਾਫ਼ੀਏ ਦੀ ਜਾਂਚ ਕੇਂਦਰੀ ਏਜੰਸੀ ਤੋਂ ਮੰਗੀ ਸੀ ਅਤੇ ਪੰਜਾਬ ਸਰਕਾਰ ’ਤੇ ਕੋਈ ਭਰੋਸਾ ਨਾ ਹੋਣ ਦੀ ਗੱਲ ਆਖੀ ਸੀ।

Leave a Reply

Your email address will not be published. Required fields are marked *