ਥਰਮਲਾਂ ਨੂੰ ਜਾਂਦੀਆਂ ਪਟੜੀਆਂ ਛਡਾਉਣ ਲਈ ਪੰਜਾਬ ਸਰਕਾਰ ਦੀ ਉਗਰਾਹਾਂ ਧੜੇ ਨਾਲ ਮੀਟਿੰਗ ਅੱਜ

ਮਾਨਸਾ : ਪੰਜਾਬ ਸਰਕਾਰ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ, ਜਿਸ ਦੇ ਸ਼ਾਮ ਤੱਕ ਚੱਲਣ ਦੀ ਉਮੀਦ ਹੈ ਅਤੇ ਇਸ‌‌ ਵਿਚ ਥਰਮਲਾਂ ਨੂੰ ਜਾਂਦੇ ਰਾਹ ਖੋਲ੍ਹਣ ਦੀ‌ ਗੱਲਬਾਤ ਸਮੇਤ ਹੋਰ ਮਸਲਿਆਂ ਦੇ ਹੱਲ ਲਈ ਵਿਚਾਰਾਂ ਕੀਤੀਆਂ ਜਾਣਗੀਆਂ।

ਇਸ ਮੀਟਿੰਗ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਦੇ ਫ਼ੈਸਲੇ ਦਾ ਵੀ ਫੈਸਲਾ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਪੰਜ ਆਗੂਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਅਤੇ ਸਰਕਾਰੀ ਅਫ਼ਸਰ ਸ਼ਾਮਲ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਭਵਨ ਵਿੱਚ ਹਨਏ ਹਨ ਅਤੇ ਜਥੇਬੰਦੀ ਵਲੋਂ ਰੱਖਣ ਵਾਲੇ ਮਸਲਿਆਂ ਨੂੰ ਵਿਚਾਰਿਆ ਗਿਆ ਹੈ।

Leave a Reply

Your email address will not be published. Required fields are marked *