ਨੈਸ਼ਨਲ ਟੇਲੈਂਟ ਖੋਜ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਵਾਸਤੇ ਪੋਰਟਲ ਖੋਲ੍ਹਿਆ

ਚੰਡੀਗੜ੍ਹ, 11 ਨਵੰਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸੂਬਾ ਪੱਧਰ ਦੀ ਨੈਸ਼ਨਲ ਟੇਲੈਂਟ ਖੋਜ ਪ੍ਰੀਖਿਆ (ਐੱਨਟੀਐੱਸਈ, ਸਟੇਜ-1) ਲਈ ਰਜਿਸਟ੍ਰੇਸ਼ਨ ਵਾਸਤੇ ਪੋਰਟਲ 15 ਨਵੰਬਰ ਤੱਕ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ 2020 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ www.epunjabschool.gov.in ਪੋਰਟਲ ’ਤੇ ਕਰਵਾਈ ਜਾ ਸਕਦੀ ਹੈ। ਬੁਲਾਰੇ ਅਨੁਸਾਰ ਇਹ ਪ੍ਰੀਖਿਆ ਦਸਵੀਂ ਵਿੱਚ ਪੜ੍ਹਦੇ ਬੱਚੇ ਦੇ ਸਕਦੇ ਹਨ। ਇਹ ਪ੍ਰੀਖਿਆ ਦੇਣ ਲਈ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਅਤੇ ਵਿਕਲਾਂਗ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚੋਂ 55 ਫ਼ੀਸਦੀ ਅਤੇ ਹੋਰਨਾਂ ਸ਼੍ਰੇਣੀਆਂ ਦੇ 70 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ। ਬੁਲਾਰੇ ਅਨੁਸਾਰ ਐੱਨਸੀਈਆਰਟੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐੱਨਸੀਈਆਰਟੀ ਵੱਲੋਂ ਵਜ਼ੀਫ਼ਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *