ਬੱਸਾਂ ’ਤੇ 50 ਫ਼ੀਸਦੀ ਸਵਾਰੀਆਂ ਲਿਜਾਣ ਦੀ ਰੋਕ ਹਟਾਈ

ਚੰਡੀਗੜ੍ਹ : ਮੁੱਖ ਮੰਤਰੀ ਨੇ ਤੇਲ ਕੀਮਤਾਂ ਵਿੱਚ ਵੱਡਾ ਵਾਧਾ ਹੋਣ ਕਰਕੇ ਜਨਤਕ ਆਵਾਜਾਈ ਦੀ ਬੇਵੱਸੀ ਕਾਰਨ ਮਿਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਸਵਾਰੀਆਂ ਲਿਜਾਣ ਦੀ ਸਮਰੱਥਾ ’ਤੇ ਲਾਈ ਰੋਕ ਹਟਾਉਣ ਦਾ ਐਲਾਨ ਕੀਤਾ ਹੈ। ਨਾਲ ਹੀ ਊਨ੍ਹਾਂ ਸਪੱਸ਼ਟ ਕੀਤਾ ਕਿ ਬੱਸਾਂ ਵਿੱਚ ਸਫ਼ਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਇਸ ਨਾਲ ਹੋਣ ਵਾਲੇ ਵਿੱਤੀ ਘਾਟੇ ਖਾਸ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਕਾਰਨ ਮਿਥੀ ਗਈ ਸਮਰੱਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੀਆਂ ਹਨ।