ਭੁਨਰਹੇੜੀ ਸਕੂਲ ਦੇ ਤਿੰਨ ਅਧਿਆਪਕਾਂ ਸਮੇਤ ਚਾਰ ਕਰੋਨਾ ਪਾਜ਼ੇਟਿਵ

ਦੇਵੀਗੜ੍ਹ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁਨਰਹੇੜੀ ਵਿੱਚ ਅੱਜ ਸਕੂਲ ਦੇ ਤਿੰਨ ਅਧਿਆਪਕਾਂ ਅਤੇ ਕੰਟੀਨ ਚਲਾਉਣ ਵਾਲੇ ਇੱਕ ਵਿਅਕਤੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਦੂਧਨਸਾਧਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਸਰਕਾਰੀ ਸਕੂਲ ਭੁਨਰਹੇੜੀ ਦੇ ਕੁੱਝ ਅਧਿਆਪਕਾਂ ਦੇ ਬਿਮਾਰ ਹੋਣ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਸਕੂਲ ਵਿੱਚ ਡਾਕਟਰਾਂ ਦੀ ਟੀਮ ਭੇਜ ਕੇ ਸਾਰੇ ਸਟਾਫ ਦਾ ਕਰੋਨਾ ਟੈਸਟ ਕਰਵਾਇਆ ਗਿਆ। ਇਸ ਦੀ ਅੱਜ ਪ੍ਰਾਪਤ ਹੋਈ ਰਿਪੋਰਟ ਵਿੱਚ ਤਿੰਨ ਅਧਿਆਪਕ ਅਤੇ ਕੰਟੀਨ ਚਲਾਉਣ ਵਾਲਾ ਇੱਕ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸਕੂਲ ਦੇ ਬਾਕੀ ਸਟਾਫ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *