ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਯੂਥ ਅਕਾਲੀ ਦਲ ਤੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਵੱਲੋਂ ਪ੍ਰਦਰਸ਼ਨ

ਪਟਿਆਲਾ : ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਤੇ ਹੋਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਕੀਤਾ। ਯੂਥ ਅਕਾਲੀ ਵਰਕਰਾਂ ਅਤੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਦੇ ਵਫ਼ਦ ਨੂੰ ਰਾਹੁਲ ਗਾਂਧੀ ਦੇ ਠਹਿਰਾਓ ਸਥਾਨ ਸਰਕਟ ਹਾਊਸ ਵੱਲ ਜਾਣ ਤੋਂ ਰੋਕਣ ਲਈ ਪੁਲੀਸ ਨੇ ਬੈਰੀਕੇਡ ਲਗਾਏ ਹੋਏ ਸਨ। ਇਸ ਕਾਰਨ ਯੂਥ ਅਕਾਲੀ ਵਰਕਰਾਂ ਤੇ ਖੁਦਕੁਸ਼ੀ ਪੀੜਤ ਕਿਸਾਨਾਂ ਵੱਲੋਂ ਕਾਫ਼ੀ ਚਿਰ ਰਾਹੁਲ ਗਾਂਧੀ ਖ਼ਿਲਾਫ਼ ਸੜਕ ’ਤੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਨੂੰ ਪੁਗਾਉਣ ਤੇ ਐਲਾਨੀ ਗਈ ਰਾਸ਼ੀ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਜਾਵੇ, ਦੁਖੀ ਪਰਿਵਾਰਾਂ ਦੀ ਸਾਰ ਲਈ ਜਾਵੇ ਤੇ ਕਿਸਾਨੀ ਦੇ ਵਾਅਦੇ ਮੁਤਾਬਕ ਸਾਰੇ ਕਰਜ਼ੇ ਮੁਆਫ ਕੀਤੇ ਜਾਣ।

Leave a Reply

Your email address will not be published. Required fields are marked *