ਅਮਰਿੰਦਰ ਮਿਲ ਸਕਦੇ ਨੇ ਮੋਦੀ ਨੂੰ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੀ ਸ਼ਾਮ ਦਿੱਲੀ ਵਿਖੇ ਮਹਾਰਾਣੀ ਪ੍ਰਨੀਤ ਕੌਰ ਦੀ ਰਿਹਾਇਸ਼ ’ਤੇ ਆ ਗਏ ਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਹਾਲਾਂ ਕਿ ਕੈਪਟਨ ਨੇ ਇਹ ਪਹਿਲਾਂ ਹੀ ਸਾਫ਼ ਕਰ ਦਿੱਤਾ ਸੀ ਕਿ ਉਹ ਭਾਜਪਾ ’ਚ ਨਹੀਂ ਜਾ ਰਹੇ। ਆਪਣੀ ਪਿਛਲੀ ਫੇਰੀ ਦੌਰਾਨ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਵੀ ਚਰਚੇ ਹਨ। ਕੈਪਟਨ ਵੱਲੋਂ 1992 ’ਚ ਵੀ ਆਪਣਾ ਵੱਖਰਾ ਅਕਾਲੀ ਦਲ ਬਣਾ ਕੇ ਚੋਣਾਂ ਲੜੀਆਂ ਸਨ ਪਰ ਉਨ੍ਹਾਂ ਨੂੰ ਅੱਧੀ ਦਰਜਨ ਸੀਟਾਂ ਵੀ ਨਹੀਂ ਮਿਲੀਆਂ ਸਨ।

Leave a Reply

Your email address will not be published. Required fields are marked *