ਸਿੱਧੂ ਨੇ ਵਿਖਾ ਦਿੱਤਾ ਕਿ ਉਨ੍ਹਾਂ ਦੇ ਮਨ ਵਿਚ ਐੱਸ. ਸੀ. ਮੁੱਖ ਮੰਤਰੀ ਲਈ ਕਿੰਨੀ ਇੱਜ਼ਤ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਅਪਸ਼ਬਦਾਂ ਦਾ ਪ੍ਰਯੋਗ ਕਰਨ ’ਤੇ ਨਵਜੋਤ ਸਿੱਧੂ ਨੂੰ ਸਿੱਧੇ ਨਿਸ਼ਾਨੇ ’ਤੇ ਲੈ ਲਿਆ ਹੈ। ਅਕਾਲੀ ਦਲ ਦੇ ਸੀਨੀਅਰ ਉਪ-ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਦੀ ਭਾਸ਼ਾ ਨੇ ਕਾਂਗਰਸ ਨੂੰ ਬੇਨਕਾਬ ਕਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਦੋ ਮਿੰਟ ਇੰਤਜ਼ਾਰ ਕਰਨ ਤੋਂ ਮਨ੍ਹਾ ਕਰ ਕੇ ਨਵਜੋਤ ਸਿੱਧੂ ਨੇ ਇਹ ਵਿਖਾਇਆ ਹੈ ਕਿ ਉਨ੍ਹਾਂ ਦੇ ਮਨ ’ਚ ਅਨੁਸੂਚਿਤ ਜਾਤੀ ਭਾਈਚਾਰੇ ਅਤੇ ਮੁੱਖ ਮੰਤਰੀ ਲਈ ਕਿੰਨੀ ਇੱਜ਼ਤ ਹੈ। ਡਾ.  ਚੀਮਾ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਨੂੰ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਚੰਨੀ ਤੋਂ ਕਿੰਨੀ ਜਲਨ ਹੋ ਰਹੀ ਹੈ। ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਦਾ ਮੁੱਖ ਮੰਤਰੀ ਬਣਾ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਿਉਂ ਕੀਤੀ ਕਿਉਂਕਿ ਉਨ੍ਹਾਂ ਨੇ ਨਾਲ ਹੀ ਨਵਜੋਤ ਸਿੱਧੂ ’ਤੇ ਵਿਸ਼ਵਾਸ ਜਤਾਇਆ ਹੈ, ਜੋ ਮੁੱਖ ਮੰਤਰੀ ਨੂੰ ਕਮਜ਼ੋਰ ਕਰਨ ’ਤੇ ਤੁਲੇ ਹੋਏ ਹਨ। 

Leave a Reply

Your email address will not be published. Required fields are marked *