ਦੀਵਾਲੀ ਤੇ ਗੁਰਪੁਰਬ ਮੌਕੇ ਪੰਜਾਬ ’ਚ ਸਿਰਫ਼ ਗਰੀਨ ਪਟਾਕੇ ਹੀ ਚੱਲਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਪੰਜਾਬ ਵਿਚ ਪਟਾਕੇ ਚਲਾਉਣ ਉਤੇ ਬੈਨ ਲਗਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤ ਵਿਚ ਕਿਹਾ ਹੈ ਕਿ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਗਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੀਵਾਲੀ ਅਤੇ ਗੁਰਪੁਰਬ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਸਿਰਫ ਗਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਹੈ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਅਤੇ ਜਲੰਧਰ ਵਿੱਚ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ਦੀ ਇਜ਼ਾਜਤ ਨਹੀਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ, ਦਿੱਲੀ ਅਤੇ ਹਰਿਆਣਾ ਵਿਚ ਪਟਾਕੇ ਚਲਾਉਣ ਉਤੇ ਬੈਨ ਲਗਾਇਆ ਗਿਆ ਹੈ।