ਕੈਪਟਨ ਨੇ ਸਾਢੇ ਚਾਰ ਸਾਲ ਅਕਾਲੀ-ਭਾਜਪਾ ਦਾ ਪੱਖ ਪੂਰ ਕੇ ਲੋਕਾਂ ਨਾਲ ਕੀਤਾ ਧੋਖਾ – ਹਰੀਸ਼ ਚੌਧਰੀ

ਪਟਿਆਲਾ : 2017 ਵਿਧਾਨ ਸਭਾਈ ਚੋਣਾਂ ਦੌਰਾਨ ਪੰਜਾਬ ਦੇ ਆਵਾਮ ਨੇ ਕਾਂਗਰਸ ਨੂੰ ਭਾਰੀ ਬਹੁਮਤ ਦਿੱਤਾ। ਜਿਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਦਾ ਵਾਅਦਾ ਕਰ ਕੈਪਟਨ ਅਮਰਿੰਦਰ ਸਿੰਘ ਸੱਤਾ ਦੀਆਂ ਪੌੜੀਆਂ ਚੜ੍ਹੇ ਦੇ ਉਲਟ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਭ੍ਰਿਸ਼ਟ ਲੋਕਾਂ ਦੇ ਹੱਕ ਵਿਚ ਨਿੱਤਰ ਕੇ ਪੰਜਾਬ ਦੇ ਆਵਾਮ ਤੇ ਕਾਂਗਰਸ ਪਾਰਟੀ ਨਾਲ ਧੋਖਾ ਕੀਤਾ। ਇਹ ਗੱਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਹੀ । ਉਹ ਪਟਿਆਲਾ ਵਿਖੇ ਸਰਕਟ ਹਾਊਸ ਵਿਚ ਜ਼ਿਲ੍ਹੇ ਦੇ ਵਰਕਰਾਂ ,ਐਮ.ਐਲ.ਏ., ਕੌਂਸਲਰਾਂ ਤੇ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।

Leave a Reply

Your email address will not be published. Required fields are marked *