ਪੁਲੀਸ ਨੇ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਨੂੰ ਕਾਬੂ ਕੀਤਾ

ਬਟਾਲਾ: ਬਟਾਲਾ ਪੁਲੀਸ ਨੇ ਲੰਘੀ ਦੇਰ ਰਾਤ ਇਨੋਵਾ ਵਿੱਚੋਂ 50 ਪੇਟੀਆਂ ਨਾਜਾਇਜ਼ ਅੰਗਰਜ਼ੀ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਉਨ੍ਹਾਂ ਦਾ ਸਾਥੀ ਹਨੇਰੇ ਦਾ ਫਾਇਦਾ ਉਠਾਉਂਦਿਆਂ ਫ਼ਰਾਰ ਹੋ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਤੇ ਕੰਵਲਜੀਤ ਸਿੰਘ ਵਾਸੀ ਪਿੰਡ ਸ਼ੁਕਾਲਾ ਜਦ ਕਿ ਫ਼ਰਾਰ ਮੁਲਜ਼ਮ ਦੀ ਪਛਾਣ ਤਿੰਦਾ ਵਾਸੀ ਭੰਬੋਈ ਵਜੋਂ ਹੋਈ ਹੈ। ਮੁਲਜ਼ਮਾਂ ਦੀ ਕਾਰ ‘ਤੇ ਆਮ ਆਦਮੀ ਪਾਰਟੀ ਦੇ ਪੋਸਟਰ ਲੱਗੇ ਹੋਏ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਸ਼ਰਾਬ ਦੀ ਵਰਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੀ ਜਾਣੀ ਸੀ। ਥਾਣਾ ਰੰਗੜ ਨੰਗਲ ਦੇ ਮੁਖੀ ਤਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਇਸ ਸਬੰਧੀ ਤਿੰਨ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *