ਡੇਰਾ ਬਾਬਾ ਨਾਨਕ ਤੋਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਭਰਿਆ ਨਾਮਜ਼ਦਗੀ ਪੱਤਰ

ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਐੱਸ.ਡੀ.ਐੱਮ ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਆਏ ਹੋਏ ਸਨ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਬਹੁਤ ਸਾਰੇ ਵਿਕਾਸ ਕਾਰਨ ਕਰਵਾਏ ਹਨ ਅਤੇ ਜੋ ਰਹਿ ਗਏ ਹਨ, ਉਨ੍ਹਾਂ ਨੂੰ ਉਹ ਚੋਣਾਂ ਤੋਂ ਬਾਅਦ ਪੂਰੇ ਕਰ ਦਿੱਤੇ ਜਾਣਗੇ।

ਦੱਸ ਦੇਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਨਾਲ ਮੁਕਾਬਲਾ ਹੋਣ ਜਾ ਰਿਹਾ ਹੈ।

Leave a Reply

Your email address will not be published. Required fields are marked *