ਸੌਦਾ ਸਾਧ ਨੂੰ ਦਿੱਤੀ ਪੈਰੋਲ ਅਤੇ Z-plus ਸੁਰੱਖਿਆ ‘ਤੇ SGPC ਪ੍ਰਧਾਨ ਧਾਮੀ ਨੇ ਚੁੱਕੇ ਸਵਾਲ

ਗੁਰਦਾਸਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅਖੀਰਲੇ 17 ਸਾਲ ਦੇ ਕਰੀਬ ਖੇਤੀ ਕਰਕੇ ਜੀਵਨ ਬਤੀਤ ਕੀਤਾ, ਉਥੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਦੁਬਾਰਾ ਬਣ ਕੇ ਤਿਆਰ ਸੁੰਦਰ ਇਮਾਰਤ ਅਤੇ ਸਾਢੇ 4 ਕਿਲੋ ਸੋਨੇ ਦੀ ਸੁੰਦਰ ਪਾਲਕੀ ਸਾਹਿਬ ਨੂੰ ਸੰਗਤ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੌਦਾ ਸਾਧ ਨੂੰ ਦਿੱਤੀ ਗਈ ਪੈਰੋਲ ਅਤੇ ਜ਼ੈੱਡ ਪਲੱਸ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ।

ਧਾਮੀ ਨੇ ਕਿਹਾ ਕਿ ਜਿਸ ਬੰਦੇ ਨੂੰ ਅਦਾਲਤ ਨੇ ਸਖਤ ਸਜ਼ਾ ਸੁਣਾਈ ਹੋਵੇ, ਉਸ ਨੂੰ ਤਾਂ 3 ਸਾਲ ਬਾਅਦ ਹੀ ਪੈਰੋਲ ਦੇ ਦਿੱਤੀ ਜਾਂਦੀ ਹੈ ਅਤੇ ਕੌਮ ਦੇ ਸਿੱਖ ਜੋ ਕਈ-ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਕੈਦ ਹਨ ਅਤੇ ਉਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ, ਦੇ ਲਈ ਪੈਰੋਲ ਲੈਣ ਲਈ ਵਕੀਲ ਕਰਨੇ ਪੈਂਦੇ ਹਨ ਤੇ ਪੈਰੋਲ ਨਹੀਂ ਦਿੱਤੀ ਜਾਂਦੀ, ਸਿਰਫ ਇਕ ਘੰਟੇ ਲਈ ਛੁੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪਹਿਲਾਂ ਵੀ ਵਿਰੋਧ ਕੀਤਾ ਗਿਆ ਹੈ ਤੇ ਹੁਣ ਵੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਬੰਦੇ ਨੇ ਰਹਿਣਾ ਹੀ ਜੇਲ ‘ਚ ਹੈ, ਉਸ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਕੀ ਜ਼ਰੂਰਤ ਹੈ, ਇਸ ਬਾਰੇ ਸਰਕਾਰ ਜਵਾਬਦੇਹ ਹੈ।

Leave a Reply

Your email address will not be published. Required fields are marked *