ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਕਰੇਗੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ : ਧਾਮੀ

ਪਟਿਆਲਾ : ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਤੋਂ ਇਲਾਵਾ ਦਿੱਲੀ ਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਤਿਆਰ ਕਰਵਾਏ ਸੋਲਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਅਸਥਾਨ ’ਤੇ ਸੋਲਰ ਪਲਾਂਟ ਲਾਏ ਜਾ ਰਹੇ ਹਨ। ਗੁਰੂ ਸ਼ਬਦ ਪ੍ਰਚਾਰ ਸਭਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਗਵੰਤ ਸਿੰਘ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ 30 ਕਿਲੋਵਾਟ ਵਾਲਾ ਸੋਲਰ ਪਲਾਂਟ ਸ਼੍ਰੋਮਣੀ ਕਮੇਟੀ ਨਾਲ ਸਹਿਯੋਗ ਕਰਨ ਲਗਾਉਣ ਦਾ ਯਤਨ ਕੀਤਾ।
ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤੇ ਜਾਣ ਦੀ ਮਰਿਆਦਾ ਨੂੰ ਬਹਾਲ ਕਰਨ ਲਈ ਸ਼੍ਰੋਮਣੀ ਕਮੇਟੀ ਸੰਜੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਜਾਰੀ ਹੁਕਮ ਦੀ ਪਾਲਣਾ ਲਈ ਸ਼੍ਰੋਮਣੀ ਕਮੇਟੀ ਨੂੰ 3 ਸਾਲਾਂ ਦਾ ਸਮਾਂ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜ਼ਾਂ ਦੇ ਕੁਝ ਜਥੇ ਮੌਜੂਦ ਹਨ ਤੇ ਭਵਿੱਖ ਲਈ ਅਜਿਹੇ ਜਥੇ ਵਧਾਏ ਜਾਣਗੇ।
ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿੰਦਰ ਸਿਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਗੁਰਤੇਜ ਸਿੰਘ ਕਾਉਣੀ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਬਲਤੇਜ ਸਿੰਘ, ਬੀਬੀ ਜੋਗਿੰਦਰ ਕੌਰ, ਜਥੇਦਾਰ ਮੇਜਰ ਸਿੰਘ ਢਿੱਲੋਂ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜਥੇਦਾਰ ਇੰਦਰਮੋਹਨ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ। ਜੇਲ੍ਹਾਂ ਵਿਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਗਠਿਤ ਕਮੇਟੀ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਤੋਂ ਇਲਾਵਾ ਦਿੱਲੀ ਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਤਿਆਰ ਕਰਵਾਏ ਸੋਲਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਗੱਲਬਾਤ ਕਰਦਿਆਂ ਕੀਤਾ।