ਯੂਏਪੀਏ ਤਹਿਤ ਗ੍ਰਿਫ਼ਤਾਰ ਦਲਿਤ ਨੌਜਵਾਨਾਂ ਦੇ ਹੱਕ ਵਿੱਚ ਆਏ ਖਹਿਰਾ

ਸਮਾਣਾ : ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤੇ ਗਏ ਸ਼ਾਦੀਪੁਰ ਦੇ ਲਵਪ੍ਰੀਤ ਸਿੰਘ ਉਰਫ ਰਾਜਕੁਮਾਰ ਦੇ ਪਰਿਵਾਰ ਨੂੰ ਮਿਲਣ ਗਏ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਪੰਜਾਬ ਦੇ ਬੇਰੁਜ਼ਗਾਰਾਂ ਅਤੇ ਦਲਿਤ ਤਬਕੇ ਦੇ ਨੌਜਵਾਨਾਂ ਨੂੰ ਯੂਏਪੀਏ ਕਾਨੂੰਨ ਤਹਿਤ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਦਿਨਾਂ ਦੌਰਾਨ ਇਸ ਕਾਨੂੰਨ ਤਹਿਤ 16 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ’ਚੋਂ ਕੁਝ ਨੌਜਵਾਨਾਂ ਦੇ ਪਰਿਵਾਰਾਂ ਦੀ ਵਿੱਤੀ ਹਾਲਤ ਅਜਿਹੀ ਹੈ ਕਿ ਉਹ ਜੇਲ੍ਹਾਂ ਵਿੱਚ ਬੰਦ ਆਪਣੇ ਪੁੱਤਰਾਂ ਨੂੰ ਬਚਾਉਣ ਲਈ ਵਕੀਲ ਵੀ ਨਹੀਂ ਕਰ ਸਕਦੇ। ਪੰਜਾਬ ਸਰਕਾਰ ਵੱਲੋਂ ਇਹ ਸਭ ਕੁਝ ਇੱਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੌਜਵਾਨਾਂ ਨਾਲ ਖੜ੍ਹੀ ਹੈ। ਜ਼ਰੂਰਤ ਪੈਣ ’ਤੇ ਇਨ੍ਹਾਂ ਲਈ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।

Leave a Reply

Your email address will not be published. Required fields are marked *