ਪੰਜਾਬ ’ਚ ਮੀਂਹ ਸੰਬੰਧੀ ਔਰੇਂਜ ਅਲਰਟ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਿਰਾਂ ਵੱਲੋਂ ਸੂਬੇ ਵਿਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਅਨੁਸਾਰ 19 ਤੋਂ 21 ਜੁਲਾਈ ਤੱਕ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ਅਨੁਸਾਰ ਕੇਂਦਰੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਆਪਣੀਆਂ ਫਸਲਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *