ਬਲਵਿੰਦਰ ਕਾਮਰੇਡ ਦੇ ਕਤਲ ਮਾਮਲੇ ਵਿੱਚ 13 ਜਣੇ ਹਿਰਾਸਤ ’ਚ ਲਏ

ਭਿੱਖੀਵਿੰਡ : ਕਾਮਰੇਡ ਬਲਵਿੰਦਰ ਦੇ ਕਤਲ ਮਾਮਲੇ ਵਿੱਚ ਪੁਲੀਸ ਵੱਲੋਂ 13 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਇਸ ਸਬੰਧੀ ਕੁਝ ਵਿਅਕਤੀਆਂ ਦਾ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਪੁਲੀਸ ਨੇ ਜਿਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਉਨ੍ਹਾਂ ’ਚ ਰਵਿੰਦਰ ਸਿੰਘ ਵਾਸੀ ਦੀਨਾਨਗਰ, ਸੁਖਰਾਜ ਸਿੰਘ ਵਾਸੀ ਲਖਨਪਾਲ ਜ਼ਿਲ੍ਹਾ ਗੁਰਦਾਸਪੁਰ, ਰਵਿੰਦਰ ਸਿੰਘ ਰਵੀ ਸਲੀਮਪੁਰ ਥਾਣਾ ਸਲੀਮ ਟਾਬਰੀ ਲੁਧਿਆਣਾ ਤੇ ਚੰਦ ਕੁਮਾਰ ਭਾਟੀਆ ਥਾਣਾ ਸਲੀਮ ਟਾਬਰੀ ਲੁਧਿਆਣਾ ਸ਼ਾਮਲ ਹਨ। ਇਸ ਸਬੰਧੀ ਅਜੇ ਜਨਤਕ ਤੌਰ ’ਤੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।