ਰਾਜੇਵਾਲ ਦੀ ਸੁਰੱਖਿਆ ਵਧਾਈ

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿਚ ਮੋਹਰੀ ਭੂਮਿਕਾ ਨਿਭਾ ਰਹੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਜਾਨ ਦਾ ਖ਼ਤਰਾ ਹੈ। ਇਸ ਦਾ ਖੁਲਾਸਾ ਅੱਜ ਜਗਰਾਉਂ ਵਿਚ ਹੋਈ ਮਹਾਪੰਚਾਇਤ ਦੌਰਾਨ ਕੀਤਾ ਗਿਆ ਜਿੱਥੇ ਖੁਫ਼ੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਮਗਰੋਂ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਮਹਾਪੰਚਾਇਤ ਦੌਰਾਨ ਚੱਪੇ-ਚੱਪੇ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਲੁਧਿਆਣਾ ਰੂਰਲ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਪੁੱਜ ਜਾਵੇ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੋਣਾ ਸੁਭਾਵਿਕ ਗੱਲ ਹੈ। ਉਂਜ ਉਨ੍ਹਾਂ ਇਹ ਨਹੀਂ ਦੱਸਿਆ ਕਿ ਆਖਰਕਾਰ ਰਾਜੇਵਾਲ ਨੂੰ ਕਿਸ ਤੋਂ ਖ਼ਤਰਾ ਹੋ ਸਕਦਾ ਹੈ। ਜਦੋਂ ਖ਼ਤਰੇ ਨੂੰ ਲੈ ਕੇ ਮਹਾਪੰਚਾਇਤ ਦੌਰਾਨ ਬਲਬੀਰ ਸਿੰਘ ਰਾਜੇਵਾਲ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਦਾ ਕੋਈ ਜਵਾਬ ਨਹੀਂ ਦਿੱਤਾ।

Leave a Reply

Your email address will not be published. Required fields are marked *